
ਜਿਲ੍ਹਾ ਪੱਧਰੀ “ਬਲੱਡ ਡੋਨੇਸ਼ਨ” ਵਿਸ਼ੇ ਅਧੀਨ ਵੱਖ-ਵੱਖ ਮੁਕਾਬਲੇ ਕਰਵਾਏ
ਜਲੰਧਰ 28 ਮਾਰਚ ( ਐਸ. ਕੇ. ਕਪੂਰ ) ਰਾਜ ਵਿੱਦਿਆ ਖੋਜ ਅਤੇ ਸਿਖਲਾਈ ਕੌਂਸਲ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੈਸ਼ਨਲ ਅਵਾਰਡੀ ਡਾ.ਗੁਰਿੰਦਰਜੀਤ ਕੌਰ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਟੇਟ ਅਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਤਹਿਤ ਅੱਜ ਜਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜਿਲ੍ਹਾ ਪੱਧਰੀ ‘ਖ਼ੂਨ ਦਾਨ’ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿੱਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ-ਲਿਖਣ ਦੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਨੇ ਦੱਸਿਆ ਕਿ ਅੱਜ ਜਿਲੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ 60 ਵਿੱਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਪ੍ਰਿੰਸੀਪਲ ਗੋਹਰੀਨਾਂ ਦੀ ਅਗਵਾਈ ਵਿੱਚ ਕਰਵਾਏ ਗਏ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਰਚਨਾਤਮਕਤਾ ਦੇ ਕੌਸ਼ਲ ਵਿਖਾਏ ਗਏ। ਅੱਜ ਦੇ ਪ੍ਰੋਗਰਾਮ ਦੌਰਾਨ ਹਰਜੀਤ ਕੁਮਾਰ ਬਾਵਾ ਵੱਲੋਂ ਖ਼ੂਨਦਾਨ ਲਈ ਪ੍ਰੇਰਿਤ ਕੀਤਾ ਅਤੇ ਖ਼ੂਨ ਦਾਨ ਕਰਨ ਲਈ ਸਾਵਧਾਨੀਆ ਦੀ ਪਾਲਣਾ ਕਰਨ ਲਈ ਵਚਨਬੱਧ ਕੀਤਾ। ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਉੱਪ ਜਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਰਾਜੀਵ ਜੋਸ਼ੀ ਵੱਲੋਂ ਖ਼ੂਨਦਾਨ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਖੂਨਦਾਨ ਨਾਲ ਕਿਸੇ ਦੀ ਜਿੰਦਗੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਹਰੇਕ ਵਿਅਸਕ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ। ਮੀਡੀਆ ਇੰਚਾਰਜ ਹਰਜੀਤ ਸਿੰਘ ਵੱਲੋਂ ਅੱਜ ਦੇ ਮੁਕਾਬਲਿਆਂ ਦੇ ਨਤੀਜੇ ਸਾਂਝੇ ਕੀਤੇ ਗਏ। ਪੋਸਟਰ ਮੇਕਿੰਗ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀ ਖੁਸ਼ਬੂ ਨੇ ਪਹਿਲਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਪੀ ਦੀ ਬਾਨੀ ਨੇ ਦੂਸਰਾ ਅਤੇ ਸਕੂਲ ਆਫ ਐਮੀਨੈਂਸ ਲਾਡੋਵਾਲੀ ਰੋਡ ਦੀ ਅੰਜਲੀ ਨੇ ਤੀਸਰਾ ਸਥਾਨ ਹਾਸਲ ਕੀਤਾ। ਲੇਖ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਦੇ ਮਹੇਸ਼ ਕੁਮਾਰ ਠਾਕੁਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀ ਨਵਦੀਪ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਦੀ ਜਪਨੂਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੱਜ ਦੇ ਇਸ ਪ੍ਰੋਗਰਾਮ ਵਿੱਚ ਮੁੱਖ-ਪ੍ਰਬੰਧਕ ਦੇ ਤੌਰ ਤੇ ਹਰਜੀਤ ਕੁਮਾਰ ਬਾਵਾ, ਹਰਦਰਸ਼ਨ ਸਿੰਘ, ਦੀਪਕ ਕੁਮਾਰ ਅਤੇ ਮਨੀਸ਼ ਸ਼ਰਮਾ ਨੇ ਆਪਣੀ ਜ਼ਿੰਮੇਵਾਰੀ ਨਿਭਾਈ। ਅੱਜ ਦੇ ਮੁਕਾਬਲਿਆਂ ਦੌਰਾਨ ਲੈਕਚਰਾਰ ਕੁਲਵੰਤ ਪੁਰੀ, ਰਾਜੇਸ਼ ਕੁਮਾਰ, ਸੰਜੀਵ ਬਾਂਸਲ ਅਤੇ ਕੰਚਨ ਸ਼ਰਮਾ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਭਾਗ ਲੈਣ ਵਾਲੇ ਸਮੂਹ ਸਕੂਲਾਂ ਦੇ ਵਿੱਦਿਆਰਥੀ ਅਤੇ ਅਧਿਆਪਕ ਮੌਜੂਦ ਸਨ।