
ਹੁਸ਼ਿਆਰਪੁਰ 30 ਮਾਰਚ (ਤਰਸੇਮ ਦੀਵਾਨਾ )- ਪੰਜਾਬ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਦੀਆਂ ਸੰਗਤਾਂ ਭਾਰੀ ਗਿਣਤੀ ਵਿੱਚ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣਗੀਆਂ, ਸੰਗਤਾਂ ਵਿੱਚ ਸ਼ੋਭਾ ਯਾਤਰਾ ਲਈ ਭਾਰੀ ਉਤਸ਼ਾਹ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਸੰਤ ਬਾਬਾ ਨਿਰਮਲ ਦਾਸ ਜੀ ਗੱਦੀ ਨਸ਼ੀਨ ਬਾਬੇ ਜੌੜੇ ਨੇ ਦੱਸਿਆ ਕਿ ਯਾਤਰਾ ਲਈ ਚੱਲਣ ਵਾਲੀ ਰੇਲ ਗੱਡੀ ਲਈ ਸੰਗਤਾਂ ਭਾਰੀ ਗਿਣਤੀ ਵਿੱਚ ਸੀਟਾਂ ਦੀ ਬੁੱਕ ਕਰਵਾ ਰਹੀਆਂ ਹਨ ਕਿਓਂਕਿ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ.ਵਲੋੰ ਇਹ ਪਹਿਲੀ ਰੇਲ ਸ਼ੋਭਾ ਯਾਤਰਾ ਹੈ।
ਉਨਾਂ ਕਿਹਾ ਕਿ ਜਲੰਧਰ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ 4 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਆਰੰਭ ਹੋਣ ਵਾਲੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਚਾਹ,ਲੰਗਰ ਅਤੇ ਠਹਿਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਸੰਗਤਾਂ ਇਤਿਹਾਸਿਕ ਦਮੜੀ ਸ਼ੋਭਾ ਯਾਤਰਾ ਵਿੱਚ ਪਹਿਲਾ ਦੀ ਤਰ੍ਹਾਂ ਹੁੰਮ ਹੁਮਾ ਕੇ ਸ਼ਾਮਲ ਹੋਣ ।
ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ 4 ਅਪ੍ਰੈਲ 2025 ਦਿਨ ਸ਼ੁਕਰਵਾਰ ਰੇਲਵੇ ਸਟੇਸ਼ਨ ਜਲੰਧਰ ਤੋਂ ਬਾਅਦ ਦੁਪਹਿਰ 1 ਵਜੇ ਆਰੰਭ ਹੋਵੇਗੀ ਦੇ ਲਈ ਸਪੈਸ਼ਲ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਜਲੰਧਰ ਤੋਂ ਚੱਲਕੇ ਫਗਵਾੜਾ, ਫਿਲੌਰ , ਲੁਧਿਆਣਾ, ਅੰਬਾਲਾ,ਸਹਾਰਨਪੁਰ ਅਤੇ ਵੱਖ ਵੱਖ ਸਟੇਸ਼ਨਾਂ ਤੇ ਰੁੱਕਣ ਤੋਂ ਬਾਅਦ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਪਹੁੰਚੇਗੀ।ਓਨਾਂ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਹਰਿਦੁਆਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੋਕੇ ਪੈਦਲ ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਮੰਦਿਰ ਹਰਿ ਕੀ ਪਉੜੀ ਹਰਿਦੁਆਰ ਤੱਕ ਹੋਵੇਗੀ। ਉਹਨਾਂ ਦੱਸਿਆ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਜਥੇ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 4 ਅਪ੍ਰੈਲ ਨੂੰ ਦੁਪਿਹਰ 12 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚਣ ਦੀ ਕ੍ਰਿਪਾਲਤਾ ਕਰਨ।