
ਜਲੰਧਰ 1 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਵਿਭਾਗ ਦੇ ਜ਼ਿਲ੍ਹਾ ਦਫ਼ਤਰ ਜਲੰਧਰ ਵੱਲੋਂ ਅੱਜ ਰੱਬੀ ਸੀਜ਼ਨ 2025-26 ਦੀ ਸਫਲਤਾ ਅਤੇ ਵਿੱਤੀ ਸਾਲ 2025-26 ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਇਸ ਮੌਕੇ ਡਿਪਟੀ ਡਾਇਰੈਕਟਰ ਮਨੀਸ਼ ਨਰੂਲਾ ਅਤੇ ਜ਼ਿਲ੍ਹਾ ਕੰਟਰੋਲਰ ਨਰਿੰਦਰ ਸਿੰਘ ਨੇ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਪਾਠ ਸਰਵਣ ਕੀਤਾ। ਵਿੱਤੀ ਸਾਲ ਦੌਰਾਨ ਵਿਭਾਗ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ । ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

























