ਆਮ ਆਦਮੀ ਕਲੀਨਿਕ ‘ਚ ਗਰਭਵਤੀ ਔਰਤਾਂ ਨੂੰ ਮਿਲਣਗੀਆਂ ਸਿਹਤ ਸੇਵਾਵਾਂ – ਅਨੁਰਾਗ ਕੁੰਡੂ

0
31

ਆਮ ਆਦਮੀ ਕਲੀਨਿਕ ‘ਚ ਗਰਭਵਤੀ ਔਰਤਾਂ ਨੂੰ ਮਿਲਣਗੀਆਂ ਸਿਹਤ ਸੇਵਾਵਾਂ – ਅਨੁਰਾਗ ਕੁੰਡੂ

  • Google+

– ਗਰਭਵਤੀ ਮਾਵਾਂ ਦੀ ਮੌਤ ਦਰ ਘਟਾਉਣ ਸਬੰਧੀ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਜਲੰਧਰ (15.06.2025): ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਰਹਿਨੁਮਾਈ ਹੇਠ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਜਲੰਧਰ ਵਿਖੇ ਐਤਵਾਰ ਨੂੰ ਜਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਖੇ ਤੈਨਾਤ ਸਮੂਹ ਮੈਡੀਕਲ ਅਫ਼ਸਰਾ ਲਈ “ਇੰਟੇਗ੍ਰੇਸ਼ਨ ਆਫ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ਼ ਐਟ ਆਮ ਆਦਮੀ ਕਲੀਨਿਕ” ਵਿਸ਼ੇ ‘ਤੇ ਇਕ ਰੋਜਾਂ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।

  • Google+
ਜਿਸ ਵਿੱਚ ਮੈਂਬਰ, ਪੰਜਾਬ ਡਿਵੈਲਪਮੈਂਟ ਕਮਿਸ਼ਨ ਪੰਜਾਬ ਸਰਕਾਰ ਮਾਨਯੋਗ ਅਨੁਰਾਗ ਕੁੰਡੂ ਅਤੇ ਅਡੀਸ਼ਨਲ ਡਿਪਟੀ ਕਮਿਸ਼ਨਰ ਜਲੰਧਰ ਵਿਵੇਕ ਮੋਦੀ ਆਈਏਐਸ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਮੈਡੀਕਲ ਸੁਪਰਡੈਂਟ ਸਿਵਲ ਹਸਪਤਾਲ ਜਲੰਧਰ ਡਾ. ਰਾਜਕੁਮਾਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਐਸ.ਐਮ.ਓ. ਡਾ. ਸਤਿੰਦਰ ਬਜਾਜ ਵੱਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
ਟ੍ਰੇਨਿੰਗ ਸੈਸ਼ਨ ਦੌਰਾਨ ਮਾਨਯੋਗ ਅਨੁਰਾਗ ਕੁੰਡੂ ਵੱਲੋਂ ਸਮੂਹ ਮੈਡੀਕਲ ਅਫ਼ਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਹੀ ਗਰਭਵਤੀ ਔਰਤਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵੱਲੋਂ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰਾਂ ਨਾਲ ਇੰਟਰੈਕਸ਼ਨ ਕਰਕੇ ਵਿਸ਼ੇ ਨਾਲ ਸੰਬੰਧਤ ਮਹੱਤਵਪੂਰਨ ਜਾਣਕਾਰੀ ਸਾਂਝਾ ਕੀਤੀ ਗਈ ਤਾਂ ਜੋ ਮੈਡੀਕਲ ਅਫ਼ਸਰਾਂ ਵੱਲੋਂ ਆਮ ਆਦਮੀ ਕਲੀਨਿਕ ਵਿੱਚ ਗਰਭਵਤੀ ਔਰਤਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾ ਸਕਣ। ਅਡੀਸ਼ਨਲ ਡਿਪਟੀ ਕਮਿਸ਼ਨਰ ਵਿਵੇਕ ਮੋਦੀ ਵੱਲੋਂ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਸਮੂਹ ਮੈਡੀਕਲ ਅਫ਼ਸਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ਼ ਉਪਲਬਧ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

  • Google+

ਟ੍ਰੇਨਿੰਗ ਸੈਸ਼ਨ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਅਤੇ ਗਾਇਨੋਕੋਲੋਜਿਸਟ ਡਾ. ਮਨੀਸ਼ਾ ਘੁਲਾਟੀ ਵੱਲੋਂ ਜਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫ਼ਸਰਾਂ ਨੂੰ ਪੀ.ਪੀ.ਟੀ. ਰਾਹੀਂ “ਇੰਟੇਗ੍ਰੇਸ਼ਨ ਆਫ ਪ੍ਰਾਇਮਰੀ ਹੈਲਥ ਕੇਅਰ ਸਰਵਿਸਜ਼” ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਪ੍ਰਧਾਨਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ, ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਫੈਮਿਲੀ ਪਲਾਨਿੰਗ ਸੁਮਨ, ਪੋਸਟ ਨੇਟਲ ਕੇਅਰ, ਐਚਆਈਵੀ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਸਿਖਲਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦਾ ਮੁਖ ਮੰਤਵ ਜਿਲ੍ਹੇ ਵਿੱਚ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨਾ ਹੈ। ਭਾਰਤ ਵਿੱਚ ਗਰਭਵਤੀ ਔਰਤਾਂ ਦੀ ਮੌਤ ਦਰ 93 ਪ੍ਰਤੀਲਖ ਹੈ, ਜਿਸ ਨੂੰ 70 ਪ੍ਰਤੀਲਖ ਤੋਂ ਘੱਟ ਤੇ ਲੈ ਕੇ ਆਉਣ ਦਾ ਟੀਚਾ ਹੈ।

LEAVE A REPLY