
ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਨੇ PTM ਰਾਹੀਂ ਮਾਪਿਆਂ ਨਾਲ ਜੋੜਿਆ ਸੰਬੰਧ
ਜਲ਼ੰਧਰ (ਐਸ. ਕੇ. ਕਪੂਰ)
ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਬਲਾਕ ਅਲਾਵਲਪੁਰ, ਜ਼ਿਲ੍ਹਾ ਜਲੰਧਰ ਵਿੱਚ ਮਾਪੇ-ਅਧਿਆਪਕ ਮੀਟਿੰਗ (PTM) ਦਾ ਸਫ਼ਲ ਆਯੋਜਨ ਅਧੀਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਸੈਂਟਰ ਮੁੱਖੀ ਜਗਰੂਪ ਸਿੰਘ ਵੱਲੋਂ ਕੀਤੀ ਗਈ।
ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਸਫ਼ਾਈ ਅਤੇ ਕੁੱਲ ਵਿਕਾਸ ਸਬੰਧੀ ਮਾਪਿਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਅਧਿਆਪਕਾਂ ਨੇ ਬੱਚਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਮਾਪਿਆਂ ਨੂੰ ਘਰ ਵਿੱਚ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਮਾਪਿਆਂ ਵੱਲੋਂ ਵੀ ਆਪਣੇ ਕੀਮਤੀ ਸੁਝਾਅ ਦਿੱਤੇ ਗਏ, ਜਿਨ੍ਹਾਂ ਨੂੰ ਸਕੂਲ ਪ੍ਰਬੰਧਨ ਨੇ ਧਿਆਨ ਨਾਲ ਸੁਣਿਆ।
ਸੈਂਟਰ ਮੁੱਖੀ ਜਗਰੂਪ ਸਿੰਘ ਨੇ ਕਿਹਾ ਕਿ ਮਾਪੇ-ਅਧਿਆਪਕ ਸਾਂਝ ਨਾਲ ਹੀ ਬੱਚਿਆਂ ਦਾ ਸਰਵਾਂਗੀਣ ਵਿਕਾਸ ਸੰਭਵ ਹੈ। ਉਨ੍ਹਾਂ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਵਾ ਕੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕੀਤਾ ਜਾਵੇਗਾ।
ਮੀਟਿੰਗ ਦੇ ਅੰਤ ਵਿੱਚ ਸਕੂਲ ਸਟਾਫ਼ ਅਤੇ ਮਾਪਿਆਂ ਵੱਲੋਂ PTM ਦੇ ਸਫ਼ਲ ਆਯੋਜਨ ‘ਤੇ ਸੰਤੋਖ ਜਤਾਇਆ ਗਿਆ

























