
ਸਰਦੀ ਦੇ ਕਹਿਰ ਕਾਰਨ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾਈਆਂ
ਜਲੰਧਰ (ਐਸ ਕੇ ਕਪੂਰ): ਸੂਬੇ ਵਿੱਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ Punjab Government ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਚੱਲ ਰਹੀਆਂ ਸਰਦੀ ਦੀਆਂ ਛੁੱਟੀਆਂ ਵਿੱਚ ਵਾਧਾ ਕਰਦਿਆਂ ਹੁਣ ਇਹ ਛੁੱਟੀਆਂ 7 ਜਨਵਰੀ ਤੱਕ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰੀ ਬਿਆਨ ਅਨੁਸਾਰ ਸਵੇਰ ਦੇ ਸਮੇਂ ਤੀਬਰ ਠੰਡ ਅਤੇ ਘੱਟ ਦਿੱਖ ਕਾਰਨ ਬੱਚਿਆਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਪ੍ਰਧਾਨ ਕਰਦਿਆਂ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ।
ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਨਾਂ ਨੂੰ ਹਦਾਇਤ ਦਿੱਤੀ ਹੈ ਕਿ ਉਹ ਨਵੇਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਮਾਪਿਆਂ ਨੂੰ ਸਮੇਂ-ਸਿਰ ਜਾਣਕਾਰੀ ਦਿੰਦੇ ਰਹਿਣ। ਮੌਸਮ ਵਿੱਚ ਸੁਧਾਰ ਹੋਣ ਦੀ ਸਥਿਤੀ ਵਿੱਚ ਅੱਗੇ ਦੇ ਹੁਕਮ ਵੱਖਰੇ ਤੌਰ ‘ਤੇ ਜਾਰੀ ਕੀਤੇ ਜਾਣਗੇ।

























