
ਬਸਤੀ ਮਿੱਠੂ ਸਕੂਲ ‘ਚ ਸਾਲਾਨਾ ਨਤੀਜਾ ਘੋਸ਼ਿਤ, ਨੰਨੇ ਬੱਚਿਆਂ ਦੀ ਗ੍ਰੈਜੂਏਸ਼ਨ ਸਮਾਰੋਹ ਰੌਣਕਾਂ ਨਾਲ ਭਰਪੂ
DRC ਅਮਨ ਸੱਭਰਵਾਲ ਮੁੱਖ ਮਹਿਮਾਨ, FLN ਮੇਲੇ ਨੇ ਖਿੱਚਿਆ ਧਿਆਨ
ਜਲੰਧਰ, 28 ਮਾਰਚ (ਐਸ. ਕੇ. ਕਪੂਰ):
ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਿੱਠੂ, ਬਲਾਕ ਵੈਸਟ-1 ਜਲੰਧਰ ਵਿੱਚ ਅੱਜ ਖੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ।
ਇਸ ਦੇ ਨਾਲ ਹੀ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸਮਾਰੋਹ ਵੀ ਮਨਾਇਆ ਗਿਆ।
ਸਮਾਗਮ ਦੌਰਾਨ ਸਕੂਲ ਵਿੱਚ ਐਫ.ਐਲ.ਐਨ (FLN) ਮੇਲਾ ਵੀ ਲਗਾਇਆ ਗਿਆ, ਜਿਸ ਨਾਲ ਪੂਰਾ ਮਾਹੌਲ ਰੰਗੀਨ ਬਣ ਗਿਆ।
ਇਸ ਮੌਕੇ DRC ਸ਼੍ਰੀ ਅਮਨ ਸੱਭਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਬੱਚਿਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। ਸਕੂਲ ਸਟਾਫ ਵੱਲੋਂ ਆਏ ਹੋਏ ਲੋਕਾਂ ਨੂੰ ਸਾਲ ਭਰ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ
ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਅੰਤ ਵਿੱਚ ਸਕੂਲ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

































