
ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਨੇ ਦਿਖਾਈ ਆਪਣੀ ਪ੍ਰਤਿਭਾpunjabreflection@gmail.com
ਡੀ.ਈ.ਓ. ਗੁਰਿੰਦਰਜੀਤ ਕੌਰ ਅਤੇ ਡਿਪਟੀ ਡੀ.ਈ.ਓ. ਮੁਨੀਸ਼ ਸ਼ਰਮਾ ਨੇ ਬੱਚਿਆਂ ਨੂੰ ਦਿੱਤਾ ਆਸ਼ੀਰਵਾਦ, ਅਕਾਦਮਿਕ ਸਹਾਇਤਾ ਸਮੂਹ ਦੀ ਟੀਮ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾhttps://www.facebook.com/share/1E6SWBqZAm/
ਜਲੰਧਰ, 27 ਨਵੰਬਰ (ਐਸ. ਕੇ. ਕਪੂਰ)
ਸਰਕਾਰੀ ਪ੍ਰਾਇਮਰੀ ਸਕੂਲ ਤਲ੍ਹਣ, ਬਲਾਕ ਈਸਟ-1, ਜਲੰਧਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਦੌਰਾਨ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸ਼੍ਰੀਮਤੀ ਗੁਰਿੰਦਰਜੀਤ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ)ਸ੍ਰੀ ਮੁਨੀਸ਼ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਬੀ.ਪੀ.ਈ.ਓ. ਸ੍ਰੀ ਬਾਲ ਕ੍ਰਿਸ਼ਨ ਮਹਿਮੀ, ਬੀ.ਪੀ.ਈ.ਓ. ਸ .ਗੁਰਦੀਪ ਸਿੰਘ ਅਤੇ ਬੀ.ਪੀ.ਈ.ਓ. ਸ੍ਰੀ ਰਾਜ ਕੁਮਾਰ ਵੀ ਮੌਜੂਦ ਰਹੇ। ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕ ਸੋਚ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।
ਇਸ ਦੌਰਾਨ ਜ਼ਿਲ੍ਹਾ ਪੱਧਰੀ ਅਕਾਦਮਿਕ ਸਹਾਇਤਾ ਸਮੂਹ ਦੀ ਸਮੁੱਚੀ ਟੀਮ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰਬੰਧਾਂ ਅਤੇ ਮਿਹਨਤ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ ਗਈ। ਟੀਮ ਵਿੱਚ ਡੀ.ਆਰ.ਸੀ. ਸ੍ਰੀ ਅਮਨ ਸੱਭਰਵਾਲ, ਬੀ.ਆਰ.ਸੀ. ਸ੍ਰੀ ਮਨਜਿੰਦਰ ਸਿੰਘ ਪਾਲ, ਸ੍ਰੀ ਹਰਮੇਸ਼ ਲਾਲ, ਸ੍ਰੀ ਅਰਵਿੰਦ ਸ਼ਰਮਾ, ਸ੍ਰੀ ਸੰਜੀਵ ਜੋਸ਼ੀ, ਸ੍ਰੀ ਰਮੇਸ਼ ਕੁਮਾਰ, ਸ੍ਰੀ ਸਰਬਜੀਤ ਧੇਸੀ, ਸ੍ਰੀ ਸੁੰਦਰ ਲਾਲ, ਸ੍ਰੀ ਵਰਿੰਦਰ ਨਰੂਲਾ, ਸ੍ਰੀ ਵਿਕਰਮ ਕੁਮਾਰ ਅਤੇ ਸ੍ਰੀ ਰਣਜੀਤ ਸਿੰਘ ਸ਼ਾਮਲ ਰਹੇ।
ਇਸ ਤੋਂ ਇਲਾਵਾ ਸੀ.ਐਚ.ਟੀ. ਸ੍ਰੀ ਬਲਜੀਤ ਸਿੰਘ, ਸ੍ਰੀ ਭਰਤ ਭੂਸ਼ਣ, ਸ੍ਰੀ ਜਰਨੈਲ ਸਿੰਘ, ਸ੍ਰੀ ਦਵਿੰਦਰ ਚਿੱਟੀ, ਸ੍ਰੀ ਜਸਵੀਰ ਸਿੰਘ, ਸ੍ਰੀ ਸੁਖਵਿੰਦਰ ਕੁਮਾਰ ਅਤੇ ਸ੍ਰੀ ਸੁਰਿੰਦਰ ਬਿੱਗ ਵੱਲੋਂ ਵੀ ਸਮਾਗਮ ਦੇ ਪ੍ਰਬੰਧਾਂ ਵਿੱਚ ਅਹਿਮ ਯੋਗਦਾਨ ਪਾਇਆ ਗਿਆ।
ਪੰਜਾਬ ਰਿਫਲੈਕਸ਼ਨ ਦੇ ਮੁੱਖ ਸੰਵਾਦਦਾਤਾ ਐਸ. ਕੇ. ਕਪੂਰ ਨਾਲ ਗੱਲਬਾਤ ਕਰਦਿਆਂ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਹਿ-ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਵੀ ਬੇਹੱਦ ਜ਼ਰੂਰੀ ਹੈ। ਅਜਿਹੇ ਮੰਚ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਨਵੀਆਂ ਚੀਜ਼ਾਂ ਸਿੱਖਣ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਅਕਾਦਮਿਕ ਸਹਾਇਤਾ ਸਮੂਹ ਦੀ ਟੀਮ ਅਤੇ ਸਮੂਹ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਸਮਰਪਿਤ ਭਾਵਨਾ ਹੀ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਨੀਂਹ ਹੈ।
ਸਮਾਗਮ ਦੌਰਾਨ ਸਿੱਖਿਆ ਅਧਿਕਾਰੀਆਂ ਨੇ ਸਮੂਹ ਪ੍ਰਬੰਧਕਾਂ, ਅਧਿਆਪਕਾਂ ਅਤੇ ਸਹਿਯੋਗੀ ਟੀਮ ਨੂੰ ਸਫ਼ਲ ਆਯੋਜਨ ਲਈ ਵਧਾਈ ਦਿੱਤੀ। ਇਹ ਮੁਕਾਬਲੇ ਬੱਚਿਆਂ ਵਿੱਚ ਨਵਾਂ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਏ।


































