ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮਪੁਰ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਜ਼ਿਲ੍ਹਾ ਪੱਧਰੀ ਪੰਜਾਬੀ ਪੜ੍ਹਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

0
2

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮਪੁਰ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਜ਼ਿਲ੍ਹਾ ਪੱਧਰੀ ਪੰਜਾਬੀ ਪੜ੍ਹਨ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ

  • Google+

ਜਲੰਧਰ, 28 ਨਵੰਬਰ (ਐਸ. ਕੇ. ਕਪੂਰ)

ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮਪੁਰ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬੀ ਪੜ੍ਹਨ ਮੁਕਾਬਲੇ ਵਿੱਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।

ਜ਼ਿਕਰਯੋਗ ਹੈ ਕਿ 26 ਨਵੰਬਰ 2026 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਤਲ੍ਹਣ, ਬਲਾਕ ਈਸਟ-1, ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਰਸਰਾਮਪੁਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ

  • Google+

 ਇਨ੍ਹਾਂ ਵਿੱਚੋਂ ਗੁਰਲੀਨ ਕੌਰ ਨੇ ਜੂਨੀਅਰ ਵਰਗ ਦੇ ਪੰਜਾਬੀ ਪੜ੍ਹਨ ਮੁਕਾਬਲੇ ਵਿੱਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ।

 

ਇਸ ਮੌਕੇ ਗੁਰਲੀਨ ਕੌਰ ਨੂੰ ਇਹ ਸਨਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਬੀ. ਕੇ. ਮਹਿਮੀ ਵੱਲੋਂ ਪ੍ਰਦਾਨ ਕੀਤਾ ਗਿਆ ਅਤੇ ਉਨ੍ਹਾਂ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।

  • Google+

ਇਸ ਮੌਕੇ ਤੇ ਸਕੂਲ ਦੇ ਸੈਂਟਰ ਹੈੱਡ ਟੀਚਰ ਸ੍ਰੀ ਬਲਜੀਤ ਸਿੰਘ ਅਤੇ ਵਿਦਿਆਰਥੀਆਂ ਦੀ ਅਗਵਾਈ ਕਰਨ ਵਾਲੀ ਅਧਿਆਪਕਾ ਸ਼੍ਰੀਮਤੀ ਰੰਜਨਾ ਰਾਣੀ ਵੀ ਇਸ ਮੌਕੇ ਮੌਜੂਦ ਰਹੇ। 

 

ਪੰਜਾਬ ਰਿਫਲੈਕਸ਼ਨ ਦੇ ਮੁੱਖ ਸੰਵਾਦਦਾਤਾ ਐਸ. ਕੇ. ਕਪੂਰ ਨਾਲ ਗੱਲਬਾਤ ਕਰਦਿਆਂ ਸੈਂਟਰ ਹੈੱਡ ਟੀਚਰ ਸ੍ਰੀ ਬਲਜੀਤ ਸਿੰਘ ਅਤੇ ਅਧਿਆਪਕਾ ਸ਼੍ਰੀਮਤੀ ਰੰਜਨਾ ਰਾਣੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੂਹ ਸਕੂਲ ਸਟਾਫ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਪੜ੍ਹਨ ਦੀ ਰੁਚੀ, ਭਾਸ਼ਾਈ ਮੁਹਾਰਤ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਵੱਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਉੱਚੀਆਂ ਪ੍ਰਾਪਤੀਆਂ ਕਰ ਸਕਣ।

 

ਗੁਰਲੀਨ ਕੌਰ ਦੀ ਇਸ ਸ਼ਾਨਦਾਰ ਸਫ਼ਲਤਾ ਅਤੇ ਹੋਰ ਵਿਦਿਆਰਥੀਆਂ ਦੀ ਭਾਗੀਦਾਰੀ ‘ਤੇ ਸਕੂਲ ਦੇ ਸਮੂਹ ਸਟਾਫ਼ ਅਤੇ ਮਾਪਿਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਪਰਿਵਾਰ ਵੱਲੋਂ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।

LEAVE A REPLY