ਬਲਾਕ ਫਗਵਾੜਾ-2 ਦੀਆਂ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਸਪਰੋੜ ਵਿਖੇ ਹੋਣਗੀਆਂ

0
44
ਸਕੂਲ ਖੇਡਾਂ

ਕਪੂਰਥਲਾ 10 ਅਕਤੂਬਰ (ਕਪੂਰ)- ਪੰਜਾਬ ਦੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਮਮਤਾ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਤੇ ਜ਼ਿਲ੍ਹਾ ਖੇਡ ਅਫ਼ਸਰ ਬਲਾਕ ਫਗਵਾੜਾ ਗੁਰਮੇਜ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਾਲ 2024 ਬਲਾਕ ਪ੍ਰਾਇਮਰੀ ਸਕੂਲ ਖੇਡਾਂ ਪਿੰਡ ਸਪਰੋੜ ਵਿਖੇ 24 ਅਤੇ 25 ਅਕਤੂਬਰ ਨੂੰ ਹੋਣ ਗਈਆਂ। ਇਸ ਸੰਬੰਧ ਵਿੱਚ ਡੀਐਸਓ ਗੁਰਮੇਜ ਸਿੰਘ ਨੇ ਬਲਾਕ ਫਗਵਾੜਾ -2 ਵਿੱਚ 7 ਸੈਂਟਰ ਹੈੱਡ ਟੀਚਰਾਂ ਦੀ ਖੇਡਾਂ ਸੰਬੰਧੀ ਅਹਿਮ ਸੱਦੀ ਮੀਟਿੰਗ ਵਿੱਚ ਸਰਵ ਸੰਮਤੀ ਨਾਲ ਫੈਸਲਾ ਲਿਆ ਗਿਆ ਇਸ ਵਾਰ ਸਰਕਾਰੀ ਪ੍ਰਾਇਮਰੀ ਸਕੂਲ ਸਪਰੋੜ ਵਿਖੇ ਖੇਡਾਂ ਕਰਵਾਈਆਂ ਜਾਣਗੀਆਂ। ਇਸ ਮੌਕੇ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਨੇ ਆਪਣੀ ਸਹਿਮਤੀ ਪ੍ਰਗਟਾਈ ਅਤੇ ਮੀਟਿੰਗ ਵਿੱਚ ਹਾਜ਼ਰ ਸਮੂਹ ਸੈਂਟਰ ਹੈਡ ਟੀਚਰ ਅਤੇ ਖੇਡਾਂ ਨਾਲ ਸਬੰਧਤ ਖੇਡ ਪ੍ਰੇਮੀ ਅਧਿਆਪਕਾ ਦਾ ਧੰਨਵਾਦ ਕਰਦਿਆਂ ਕਿਹਾ ਅਸੀਂ ਬੜੇ ਭਾਗਾਂ ਵਾਲੇ ਹਾਂ ਸਾਨੂੰ ਲਗਾਤਾਰ ਤੀਸਰੀ ਵਾਰ ਇਹ ਬਲਾਕ ਪੱਧਰੀ ਖੇਡਾਂ ਕਰਵਾਉਣ ਦਾ ਮਾਣ ਪ੍ਰਾਪਤ ਹੋਇਆ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਸਪਰੋੜ ਦੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਅਤੇ ਪਿੰਡ ਸਪਰੋੜ ਦੇ ਨਗਰ ਨਿਵਾਸੀ ਖੇਡਾਂ ਵਿੱਚ ਹਿੱਸਾ ਲੈਣ ਆ ਰਹੇ ਕੁੜੀਆਂ ਅਤੇ ਮੁੰਡਿਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ 2 ਰੋਜ਼ਾ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਵੇਰ ਦਾ ਨਾਸ਼ਤਾ ਦੁਪਹਿਰ ਦਾ ਖਾਣਾ ਅਤੇ ਫਰੂਟ ਦੇ ਰੂਪ ਰਿਫਰੈਸ਼ਮੈਂਟ ਅਤੇ ਚਾਹ ਪਾਣੀ ਦੀ ਪੂਰੀ ਵਿਵਸਥਾ ਕੀਤੀ ਜਾਵੇਗੀ। ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮਮੇਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇ। ਇਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਲਈ ਫਗਵਾੜਾ -2 ਦੇ ਸਮੂਹ ਅਧਿਆਪਕ ਆਪਣਾ ਪੂਰਾ ਸੈਂਟਰ ਪੱਧਰ ਬਣਦੀ ਰਾਸ਼ੀ ਦੇਣ ਦਾ ਭਰੋਸਾ ਦਵਾਇਆ ਹੈ।

ਇਸ ਮੌਕੇ ਤੇ ਸੈਂਟਰ ਹੈੱਡ ਟੀਚਰ ਮਨਜੀਤ ਲਾਲ, ਨਵਤੇਜ ਸਿੰਘ, ਰੀਤੂ ਪਾਰ, ਦਲਜੀਤ ਸਿੰਘ, ਪਰਮਜੀਤ ਚੋਹਾਨ, ਲਖਵਿੰਦਰ ਕੌਰ, ਬਲਵਿੰਦਰ ਕੌਰ, ਸਤਨਾਮ ਸਿੰਘ ਪਰਮਾਰ, ਮਨਿੰਦਰ ਕੌਰ ਹਾਜ਼ਰ ਸਨ।

LEAVE A REPLY