ਹਜ਼ਾਰਾ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਾਇੰਸ ਨਾਟਕ ਮੁਕਾਬਲੇ

0
29

ਹਜ਼ਾਰਾ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਾਇੰਸ ਨਾਟਕ ਮੁਕਾਬਲੇ ok

  • Google+

ਸਮਾਂ, ਸਥਾਨ ਅਤੇ ਪ੍ਰਭਾਵ ਨਾਟਕ ਦੇ ਮੁੱਖ ਅੰਗ – ਡਾ. ਗੁਰਿੰਦਰਜੀਤ ਕੌਰ

ਜਲੰਧਰ u4 ਨਵੰਬਰ ( ਐਸ ਕੇ ਕਪੂਰ) ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਅਤੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਿਰਦੇਸ਼ਾਂ ਤਹਿਤ ਅੱਜ ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ਵਿਖੇ ਜਿਲ੍ਹਾ ਪੱਧਰੀ ਸਾਇੰਸ ਨਾਟਕ ਮੁਕਾਬਲੇ ਕਰਵਾਏ ਗਏ। ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਨੈਸ਼ਨਲ ਅਵਾਰਡੀ ਡਾ. ਗੁਰਿੰਦਰਜੀਤ ਕੌਰ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸਟੇਟ ਅਵਾਰਡੀ ਰਾਜੀਵ ਜੋਸ਼ੀ ਦੀ ਅਗਵਾਈ ਵਿੱਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਜਿਲ੍ਹੇ ਦੇ 17 ਬਲਾਕਾਂ ਦੀਆਂ ਜੇਤੂ ਟੀਮਾਂ ਨੇ ਭਾਗ ਲਿਆ। ਡਾ ਗੁਰਿੰਦਰਜੀਤ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਨਾਟਕ ਦੇ ਸਫ਼ਲ ਮੰਚਨ ਲਈ ਕਲਾਕਾਰ ਨੂੰ ਸਮਾਂ, ਸਥਾਨ ਅਤੇ ਉਸਦੇ ਪ੍ਰਭਾਵ ਨਾਲ ਤਾਲਮੇਲ ਰੱਖਣਾ ਜਰੂਰੀ ਹੈ। ਰਾਜੀਵ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਸਾਇੰਸ ਨਾਟਕ ਮੁਕਾਬਲਿਆਂ ਦੇ ਮੁੱਖ ਵਿਸ਼ੇ ਮਨੁੱਖੀ ਜੀਵਨ ਵਿੱਚ ਏ.ਆਈ ਦੀ ਮਹੱਤਤਾ, ਸਿਹਤ ਅਤੇ ਸਫਾਈ, ਵਿਸ਼ਵ ਪੱਧਰੀ ਪਾਣੀ ਦੀ ਕਿੱਲਤ, ਆਪਦਾ ਪ੍ਰਬੰਧਨ ਅਤੇ ਵਾਤਾਵਰਨ ਵਿੱਚ ਬਦਲਾਅ ਤੇ ਉਸਦੇ ਪ੍ਰਭਾਵ ਸਨ। ਫੇਰ ਲੈ ਕੇ ਅੱਜ ਦੇ ਨਾਟਕ ਮੁਕਾਬਲਿਆਂ ਵਿੱਚ ਪ੍ਰਿੰਸੀਪਲ ਪਰਮਿੰਦਰ ਫਲੋਰਾ ਲੈਕਚਰਾਰ ਕੁਲਵੰਤ ਪੁਰੀ, ਨਰੇਸ਼ ਕੁਮਾਰ ਅਤੇ ਹਰਜੀਤ ਸਿੰਘ ਵੱਲੋਂ ਬਤੌਰ ਜੱਜ ਆਪਣੀ ਭੂਮਿਕਾ ਨਿਭਾਈ ਗਈ। ਅੱਜ ਦੇ ਸਾਇੰਸ ਨਾਟਕ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕਂਡਰੀ ਸਕੂਲ ਪਤਾਰਾ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਕੁਲਦੀਪ ਕੌਰ ਨੇ ਜੇਤੂ ਟੀਮਾਂ ਅਤੇ ਉਹਨਾਂ ਨਾਲ ਪਹੁੰਚੇ ਗਾਈਡ ਅਧਿਆਪਕਾਂ ਦਾ ਧੰਨਵਾਦ ਕੀਤਾ।

ਪ੍ਰੋਗਰਾਮ ਕੋਆਰਡੀਨੇਟਰ ਹਰਜੀਤ ਕੁਮਾਰ ਬਾਵਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਦੀ ਜੇਤੂ ਟੀਮ ਰਾਜ ਪੱਧਰੀ ਮੁਕਾਬਲੇ ਵਿੱਚ ਜਿਲ੍ਹੇ ਦੀ ਅਗਵਾਈ ਕਰੇਗੀ। ਅਖ਼ੀਰ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ, ਉਪ ਜਿਲ੍ਹਾ ਸਿੱਖਿਆ ਅਫ਼ਸਰ,ਪ੍ਰਿੰਸੀਪਲ ਕੁਲਦੀਪ ਕੌਰ ਅਤੇ ਸਮੂਹ ਜੱਜਾਂ ਵੱਲੋਂ ਜੇਤੂ ਵਿੱਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਪੂਨਮ ਭਗਤ, ਮਨੀਸ਼ ਸ਼ਰਮਾ, ਰਵੀ ਕੁਮਾਰ, ਕਰਨਬੀਰ ਸਿੰਘ ਅਤੇ ਸਮੂਹ ਵਿੱਦਿਆਰਥੀ ਅਤੇ ਉਹਨਾਂ ਦੇ ਗਾਈਡ ਅਧਿਆਪਕ ਮੌਜੂਦ ਸਨ।

LEAVE A REPLY