ਹੁਸ਼ਿਆਰਪੁਰ 16 ਨਵੰਬਰ (ਤਰਸੇਮ ਦੀਵਾਨਾ)- ਹਵਾ ਪ੍ਰਦੂਸ਼ਣ ਇੱਕ ਗੰਭੀਰ ਵਾਤਾਵਰਨ ਸਮੱਸਿਆ ਹੈ ਇਹ ਮਨੁੱਖੀ ਜੀਵਨ ਵਾਤਾਵਰਨ ਅਤੇ ਕੁਦਰਤੀ ਸੰਤੁਲਿਤ ਤੇ ਬੁਰਾ ਅਸਰ ਪਾ ਰਿਹਾ ਹੈ। ਇਹਨਾ ਗੱਲਾ ਦਾ ਪ੍ਰਗਟਾਵਾ ਨਜਦੀਕੀ ਪਿੰਡ ਭੀਖੋਵਾਲ ਦੇ ਗੁਰਦੁਆਰਾ ਗੁਰੂ ਨਾਨਕ ਚਰਨਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਨੇ ਕਿਝ ਚੌਣਵੇ ਪੱਤਰਕਾਰਾ ਨਾਲ ਕੀਤਾ । ਉਹਨਾ ਕਿਹਾ ਕਿ ਰੁੱਖ ਲਗਾ ਕੇ ਅਤੇ ਜੰਗਲਾਂ ਦੀ ਸੰਭਾਲ ਕਰਕੇ ਵਾਝੂ ਮੰਡਲ ਵਿੱਚ ਕਾਰਬਨ ਡਾਇਕਸਾਈਡ ਦੀ ਮਾਤਰਾ ਨੂੰ ਘੱਟ ਕੀਤਾ ਜਾ ਸਕਦਾ ਹੈ ਰੁੱਖ ਅਤੇ ਪੌਦੇ ਸਿਰਫ ਆਕਸੀਜਨ ਹੀ ਪੈਦਾ ਨਹੀ ਕਰਦੇ ਸਗੋਂ ਉਹ ਪ੍ਰਦੂਸ਼ਣ ਤੋ ਰਾਹਤ ਵੀ ਦਿਵਾਉਦੇ ਹਨ ਪੇਂਡੂ ਖੇਤਰਾਂ ਵਿੱਚ ਲੱਕੜ ਅਤੇ ਕੋਲੇ ਦੀ ਬਜਾਏ ਸਵੱਛ ਈਧਨ ਜਿਵੇਂ ਐਲਪੀਜੀ ਅਤੇ ਵਾਇਉ ਗੈਸ ਵਰਗਿਆ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਇਸ ਨਾਲ ਘਰਾਂ ਵਿੱਚ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕਦਾ ਹੈ ਉਹਨਾਂ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜਰੂਰੀ ਹੈ ਸਕੂਲਾਂ ਕਾਲਜਾਂ ਅਤੇ ਸਮਾਜ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਹਵਾ ਪ੍ਰਦੂਸ਼ਣ ਦੇ ਖਤਰਿਆਂ ਤੋਂ ਜਾਣੂ ਕਰਵਾਇਆ ਜਾ ਸਕਦਾ ਹੈ। ਇਸ ਲਈ ਸਾਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਵਿਅਕਤੀਗਤ ਅਤੇ ਸਮੂਹਿਕ ਉਪਰਾਲੇ ਕਰਨ ਦੀ ਲੋੜ ਹੈ ਉਹਨਾਂ ਕਿਹਾ ਕਿ ਜੇਕਰ ਸਮੇਂ ਵਿੱਚ ਢੁਕਵੇ ਕਦਮ ਨਾ ਚੁੱਕੇ ਗਏ ਤਾਂ ਇਸ ਦੇ ਸਿੱਟੇ ਹੋਰ ਵੀ ਭਿਆਨਕ ਹੋ ਸਕਦੇ ਹਨ ਇਸ ਲਈ ਸਾਨੂੰ ਆਪਣੇ ਵਾਤਾਵਰਨ ਨੂੰ ਸਾਫ ਰੱਖਣ ਲਈ ਹਰ ਸਮੇਂ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਨ ਮਿਲ ਸਕੇ