ਕੇ.ਐਮ.ਵੀ. ਦੁਆਰਾ ਕੀਤੇ ਗਏ ਸਟੂਡੈਂਟ ਫਰੈਂਡਲੀ ਸੁਧਾਰਾਂ ਦੀ ਮਾਪਿਆਂ ਨੇ ਕੀਤੀ ਸ਼ਲਾਘਾ
ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੁਆਰਾ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਲਈ ਇੱਕ ਉੱਤਮ ਜ਼ਰੀਆ: ਪ੍ਰੋ. ਅਤਿਮਾ ਸ਼ਰਮਾ ਦਿਵੇਦੀ
ਜਲੰਧਰ 18 ਨਵੰਬਰ (ਨੀਤੂ ਕਪੂਰ)- ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਵਿਦਿਆਰਥਣਾਂ ਦੀ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਪੱਕਾ ਕਰਨ ਲਈ ਸੱਦਾ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਰਹਿੰਦਾ ਹੈ। ਵਿਦਿਆਲਾ ਦਾ ਮਕਸਦ ਵੀ ਵਿਦਿਆਰਥਣਾਂ ਦੀ ਪੜ੍ਹਾਈ ਨਿਰਵਿਘਨ ਚਲਾਉਂਦੇ ਹੋਏ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਇਕ ਹੋਰ ਉਪਰਾਲੇ ਦੇ ਤਹਿਤ ਕੇ. ਐਮ. ਵੀ. ਵਿਖੇ ਸਮੂਹ ਵਿਭਾਗਾਂ ਦੇ ਵਿਦਿਆਰਥੀਆਂ ਲਈ ਪੇਰੈਂਟਸ-ਟੀਚਰ ਮੀਟਿੰਗ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਦੇ ਮਾਪਿਆਂ ਨੇ ਵੱਧ-ਚਡ਼੍ਹ ਕੇ ਭਾਗ ਲੈਂਦੇ ਹੋਏ ਸਬੰਧਤ ਅਧਿਆਪਕਾਂ ਨਾਲ ਆਪਣੀਆਂ ਬੱਚੀਆਂ ਦੇ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਸਬੰਧੀ ਵਿਚਾਰ ਚਰਚਾ ਕੀਤੀ।
ਵਿਦਿਆਰਥਣਾਂ ਦੇ ਮਾਪਿਆਂ ਨੇ ਇਸ ਮੌਕੇ ਹਰੇਕ ਅਧਿਆਪਕ ਦੁਆਰਾ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਜਾਂਦੇ ਉਚਿਤ ਮਾਰਗਦਰਸ਼ਨ ਦੀ ਭਰਪੂਰ ਸ਼ਲਾਘਾ ਕਰਨ ਦੇ ਨਾਲ-ਨਾਲ ਆਗਾਮੀ ਪ੍ਰੀਖਿਆਵਾਂ ਸਬੰਧੀ ਆਪਣੇ ਸਵਾਲਾਂ ਦਾ ਵੀ ਤਸੱਲੀਬਖ਼ਸ਼ ਜਵਾਬ ਹਾਸਿਲ ਕੀਤਾ। ਹਰੇਕ ਮਾਪੇ ਦੁਆਰਾ ਕੇ. ਐਮ. ਵੀ. ਵੱਲੋਂ ਲਿਆਂਦੇ ਗਏ ਸਟੂਡੈਂਟ ਫਰੈਂਡਲੀ ਸੁਧਾਰਾਂ ਦੀ ਵੀ ਪ੍ਰਸ਼ੰਸਾ ਕੀਤੀ ਗਈ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸੰਵਾਦ ਰਚਾਉਣ ਦਾ ਇੱਕ ਕਾਰਗਰ ਮਾਧਿਅਮ ਹੈ ਜਿੱਥੇ ਵਿਦਿਆਰਥਣਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਸਿੱਖਿਆ ਸੰਬੰਧੀ ਪ੍ਰਤੀਕਿਰਿਆ ਅਤੇ ਉਚਿਤ ਸਲਾਹ ਦੀ ਪ੍ਰਾਪਤੀ ਹੁੰਦੀ ਹੈ। ਇਸ ਦੇ ਨਾਲ ਹੀ ਇਸ ਸਫਲ ਆਯੋਜਨ ਲਈ ਸਮੂਹ ਆਯੋਜਕ ਮੰਡਲ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਵਿਦਿਆਰਥਣਾਂ ਨੂੰ ਆਉਣ ਵਾਲੇ ਇਮਤਿਹਾਨਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵੀ ਪ੍ਰੇਰਿਤ ਕੀਤਾ ।