![4 ਚੱਗਰਾਂ ਸਕੂਲ](https://punjabreflection.com/wp-content/uploads/2024/12/4-696x394.jpg)
ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਹੁਸ਼ਿਆਰਪੁਰ 15 ਦਸੰਬਰ (ਤਰਸੇਮ ਦੀਵਾਨਾ)- ਚੱਗਰਾਂ ਸਕੂਲ ਵਿਖੇ 11ਵਾਂ ਸਾਲਾਨਾ ਸਮਾਗਮ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗਾਜ਼ ਮੁੱਖ ਮਹਿਮਾਨ ਵਲੋਂ ਸ਼ਮਾ ਰੌਸ਼ਨ ਕਰਕੇ ਕੀਤੀ। ਸਕੂਲੀ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਨਾਲ ਦਰਸ਼ਕ ਝੂਮਣ ਲਾ ਦਿੱਤੇ।
ਡਾ. ਪਵਨ ਕੁਮਾਰ ਨੇ ਕਿਹਾ ਕਿ ਛੋਟੇ-ਛੋਟੇ ਬੱਚਿਆਂ ਦੀ ਪ੍ਰਫਾਰਮੈਂਸ ਦੇਖ ਕੇ ਬਹੁਤ ਪ੍ਰਭਾਵਿਤ ਹਾਂ ਅਤੇ ਇਸ ਦਾ ਸਾਰਾ ਕਰੈਡਿਟ ਅਧਿਆਪਕਾਂ ਨੂੰ ਜਾਂਦਾ ਹੈ ਜਿਨ੍ਹਾਂ ਦੀ ਮਿਹਨਤ ਸਦਕਾ ਬੱਚੇ ਸਟੇਜ ’ਤੇ ਐਨਾਂ ਵਧੀਆਂ ਪ੍ਰਫਾਰਮੈਂਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਚ ਬੱਚਿਆਂ ਨੂੰ ਬਹੁਤ ਹੀ ਵਧੀਆਂ ਤਰੀਕੇ ਨਾਲ ਪੜ੍ਹਾਇਆ ਜਾਂਦਾ ਹੈ ਅਤੇ ਇਹ ਬੱਚੇ ਅੱਗੇ ਜਾਂ ਕੇ ਜ਼ਿਲ੍ਹੇ ਦਾ ਨਾਮ ਜ਼ਰੂਰ ਰੌਸ਼ਨ ਕਰਨਗੇ। ਸਮਾਗਮ ਉਪਰੰਤ ਮੁੱਖ ਮਹਿਮਾਨ ਨੂੰ ਸਕੂਲ ਵਲੋਂ ਯਾਦਗਿਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।