ਦਫ਼ਤਰ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਪਣੇ ਵੋਟ ਨੂੰ ਇਸਤੇਮਾਲ ਕਰਨ ਸੰਬੰਧੀ ਸੌਂਹ ਚੁੱਕੀ ਗਈ
ਹੁਸ਼ਿਆਰਪੁਰ 24 ਜਨਵਰੀ ( ਤਰਸੇਮ ਦੀਵਾਨਾ )- ਮਾਣਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ (ਆਈ.ਏ.ਐਸ) ਅਤੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਸਿਵਲ ਸਰਜਨ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਦਫ਼ਤਰ ਦੇ ਸਾਰੇ ਅਧਿਕਾਰੀਆਂ ਕਰਮਚਾਰੀਆਂ ਵਲੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਸੌਂਹ ਚੁੱਕੀ ਗਈ।
ਸਿਵਲ ਸਰਜਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੌਮੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਹੱਤਵ ਲੋਕਾਂ ‘ਚ ਵੋਟ ਦਾ ਇਸਤੇਮਾਲ ਵਧਾਉਣ ਲਈ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਸ਼ ਦੇ ਲੋਕਾਂ ਨੂੰ ਚੋਣ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨਾ ਹੁੰਦਾ ਹੈ। ਮਜ਼ਬੂਤ ਜਮਹੂਰੀਅਤ ਦੀ ਨੀਂਹ ‘ਚ ਵੋਟਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਅਜਿਹੀ ਸਥਿਤੀ ‘ਚ ਰਾਸ਼ਟਰੀ ਵੋਟਰ ਦਿਵਸ ਦੇਸ਼ ਦੇ ਲੋਕਾਂ ਨੂੰ ਬਿਹਤਰ ਜਮਹੂਰੀ ਭਵਿੱਖ ‘ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦਾ ਕੰਮ ਕਰਦਾ ਹੈ। ਰਾਸ਼ਟਰੀ ਵੋਟਰ ਦਿਵਸ ਦੀ ਸ਼ੁਰੂਆਤ ਸਾਲ 2011 ‘ਚ ਕੀਤੀ ਸੀ। ਉਸ ਸਮੇ ਪਹਿਲੀ ਵਾਰ ਇਹ ਦਿਵਸ 25 ਜਨਵਰੀ ਨੂੰ ਮਨਾਇਆ ਗਿਆ। ਇਸ ਸਾਲ 2025 ‘ਚ ਅਸੀਂ ਆਪਣਾ 15ਵਾਂ ਕੌਮੀ ਵੋਟਰ ਦਿਵਸ ਮਨਾਉਣ ਜਾ ਰਹੇ ਹਾਂ। ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਦੇਸ਼ ਦੀ ਮਜ਼ਬੂਤ ਜਮਹੂਰੀਅਤ ਵਿੱਚ ਆਪਣਾ ਹਿੱਸਾ ਪਾਉਣ ਲਈ ਸਾਨੂੰ ਸਭ ਨੂੰ ਆਪਣੇ ਕੀਮਤੀ ਵੋਟ ਦਾ ਸਹੀ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।