ਇੰਸਪੈਕਟਰ ਊਸ਼ਾ ਰਾਣੀ ਨੇ ਥਾਣਾ ਸਿਟੀ ਪੁਲਿਸ ਸਟੇਸ਼ਨ ਦੇ ਐਸ ਐਚ ਓ ਵਜੋਂ ਸੰਭਾਲਿਆ ਚਾਰਜ

0
2
ਇੰਸਪੈਕਟਰ ਊਸ਼ਾ ਰਾਣੀ
Oplus_131072

ਹੁਸ਼ਿਆਰਪੁਰ ਦਸੰਬਰ (ਤਰਸੇਮ ਦੀਵਾਨਾ) ਸ਼ਹਿਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋਕ ਸਹਿਯੋਗ ਦੇਣ। ਇਹ ਸ਼ਬਦ ਸਥਾਨਕ ਥਾਣਾ ਸਿਟੀ ਪੁਲਿਸ ਸਟੇਸ਼ਨ ਦੇ ਨਵੀ ਐਸ ਐਚ ਓ ਇੰਸਪੈਕਟਰ ਊਸ਼ਾ ਰਾਣੀ ਨੇ ਚਾਰਜ ਸੰਭਾਲਦਿਆਂ ਕਹੇ। ਉਨ੍ਹਾਂ ਕਿਹਾ ਕਿ ਲੋਕ ਹੀ ਪੁਲਿਸ ਦੇ ਮਾਰਗ ਦਰਸ਼ਨ ਹੁੰਦੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਲੱਭਿਆ ਜਾ ਸਕਦਾ ਹੈ। ਉਨ੍ਹਾਂ ਆਪਣੇ ਮੁਲਾਜ਼ਮਾਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸਕਲਾਂ ਦੇ ਹੱਲ ਲਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਨਿਵਾਸੀਆਂ ਅਤੇ ਕੋਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਮੋਟੇ ਝਗੜਿਆਂ ਨੂੰ ਆਪਣੇ ਪੱਧਰ ‘ਤੇ ਹੀ ਸੁਲਝਾਉਂਣ ਦੀ ਕੋਸ਼ਿਸ਼ ਕਰਨ।

ਨਸ਼ਿਆਂ ਦੇ ਸਬੰਧ ‘ਚ ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਲੋਕ ਆਪਣਾਂ ਆਲਾ-ਦੁਆਲਾ ਸੁਰੱਖਿਅਤ ਕਰਦਿਆਂ ਸ਼ੱਕੀ ਵਸਤੂਆਂ ਅਤੇ ਵਿਅਕਤੀਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾਂ ਕਰਦਿਆਂ ਬੁਲਟ ਮੋਟਰਸਾਈਕਲ ‘ਤੇ ਪਟਾਕੇ ਪਾਉਂਣ ਵਾਲੇ ਮਨਚਲੇ ਨੌਜਵਾਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਬਾਜਾਰਾਂ ‘ਚ ਟ੍ਰੈਫ਼ਿਕ ‘ਚ ਵਿਘਨ ਬਣਨ ਵਾਲੇ ਵਹੀਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

LEAVE A REPLY