ਬੇਗਮਪੁਰਾ ਟਾਈਗਰ ਫੋਰਸ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ 11 ਫਰਵਰੀ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਕੀਤੀ ਮੰਗ

0
15
ਬੇਗਮਪੁਰਾ ਟਾਈਗਰ ਫੋਰਸ

ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਵਾਲੇ 11ਤੇ 12 ਫਰਵਰੀ ਨੂੰ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ

ਹੁਸ਼ਿਆਰਪੁਰ, 7 ਫਰਵਰੀ (ਤਰਸੇਮ ਦੀਵਾਨਾ)- ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਨੇ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰਨ ਅਤੇ 11 ਅਤੇ 12 ਫਰਵਰੀ ਨੂੰ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧ ਵਿੱਚ ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜ਼ਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਦੱਸਿਆ ਕਿ 12 ਫਰਵਰੀ ਦਿਨ ਬੁੱਧਵਾਰ ਨੂੰ ਸੰਸਾਰ ਭਰ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਸ਼ਰਧਾਲੂਆਂ ਵੱਲੋਂ ਇਸ ਸਬੰਧ ਵਿੱਚ ਜ਼ਿਲ੍ਹੇ ਭਰ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉਨਾਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਦਫਤਰਾਂ ਵਿੱਚ 11 ਫਰਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ ਜੋ ਸੰਗਤਾਂ ਹੁੰਮ-ਹੁੰਮਾਂ ਕੇ ਨਗਰ ਕੀਰਤਨ ਵਿੱਚ ਪਹੁੰਚ ਸਕਣ ਅਤੇ 11 ਤੇ 12 ਫਰਵਰੀ ਨੂੰ ਪੂਰੇ ਜ਼ਿਲ੍ਹੇ ਵਿੱਚ ਸ਼ਰਾਬ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ। ਇਸ ਮੌਕੇ ਉਹਨਾਂ ਦੇ ਨਾਲ ਢਿੱਲੋ ਬੱਧਣ ਨਾਰਾ ਵੀ ਹਾਜ਼ਰ ਸਨ !

LEAVE A REPLY