ਸਿੱਖਿਆ ਅਤੇ ਸਮਾਜ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਲਈ ਅਮਨ ਕੁਮਾਰ ਸੱਭਰਵਾਲ ਸਨਮਾਨਿਤ

0
14

ਸਿੱਖਿਆ ਅਤੇ ਸਮਾਜ ਸੇਵਾ ਵਿੱਚ ਸ਼ਾਨਦਾਰ ਯੋਗਦਾਨ ਲਈ ਅਮਨ  ਕੁਮਾਰ ਸੱਭਰਵਾਲ ਸਨਮਾਨਿਤ

  • Google+

ਜਲੰਧਰ, 28 ਜਨਵਰੀ (ਐਸ. ਕੇ. ਕਪੂਰ) – ਗਣਤੰਤਰ ਦਿਵਸ ਦੇ ਪਾਵਨ ਮੌਕੇ ਤੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਹੋਏ ਸ਼ਾਨਦਾਰ ਸਮਾਰੋਹ ਦੌਰਾਨ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਅਮਨ ਕੁਮਾਰ ਸੱਭਰਵਾਲ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ।
ਇਸ ਸਮਾਰੋਹ ਵਿੱਚ ਸ਼੍ਰੀ ਬਰਿੰਦਰ ਕੁਮਾਰ ਗੋਇਲ, ਮਾਣਯੋਗ ਮੰਤਰੀ (ਖਣਨ ਤੇ ਭੂ ਵਿਗਿਆਨ, ਜਲ ਸਰੋਤ, ਭੂਮੀ ਅਤੇ ਜਲ ਸੰਭਾਲ) ਵੱਲੋਂ ਅਮਨ ਕੁਮਾਰ ਸੱਭਰਵਾਲ ਨੂੰ ਉਨ੍ਹਾਂ ਦੇ ਸਿੱਖਿਆ ਦੇ ਖੇਤਰ ਵਿੱਚ ਉਲਲੇਖਣੀਯ ਯੋਗਦਾਨ ਅਤੇ ਸਮਾਜਕ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

  • Google+

ਇਸ ਮੌਕੇ ਮੌਜੂਦ ਅਧਿਕਾਰੀਆਂ, ਸਿੱਖਿਆਵਿਦਾਂ ਅਤੇ ਸਮਾਜਕ ਪੁਰਖਿਆਂ ਨੇ ਅਮਨ ਸੱਭਰਵਾਲ ਦੇ ਕਾਰਜਾਂ ਦੀ ਖੁਲ ਕੇ ਸਰਾਹਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਨਿਸ਼ਠਾ ਅਤੇ ਸਮਰਪਣ ਹੋਰਾਂ ਲਈ ਪ੍ਰੇਰਣਾ ਸਰੋਤ ਹੈ।
ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਅਮਨ ਸੱਭਰਵਾਲ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਜ਼ਿੰਮੇਵਾਰੀ ਅਤੇ ਪ੍ਰੇਰਣਾ ਬਣੇਗਾ, ਤਾਂ ਜੋ ਉਹ ਭਵਿੱਖ ਵਿੱਚ ਵੀ ਸਿੱਖਿਆ ਅਤੇ ਸਮਾਜ ਭਲਾਈ ਲਈ ਹੋਰ ਵਧੀਆ ਕੰਮ ਕਰ ਸਕਣ।

LEAVE A REPLY