
ਟੈੱਟ ਖ਼ਿਲਾਫ਼ ਪੰਜਾਬ ਭਰ ‘ਚ ਸੰਗਰਾਮ ਦਾ ਐਲਾਨ
22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਰੋਸ ਮਾਰਚ – ਈਟੀਟੀ ਅਧਿਆਪਕ ਯੂਨੀਅਨ
ਜਲੰਧਰ: 19 ਫ਼ਰਵਰੀ (ਐਸ. ਕੇ.ਕਪੂਰ)
ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਅਧਿਆਪਕ ਵਰਗ ‘ਤੇ ਟੈੱਟ ਦੀ ਜੋ ਤਲਵਾਰ ਲਟਕਾਈ ਗਈ ਹੈ, ਇਹ ਨਾਦਰਸ਼ਾਹੀ ਫੁਰਮਾਨ ਕਦੇ ਵੀ ਕਬੂਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਸਮੂਹਿਕ ਤੌਰ ‘ਤੇ ਟੈੱਟ ਦਾ ਬਾਈਕਾਟ ਕੀਤਾ ਗਿਆ ਹੈ ਅਤੇ ਇਸ ਦੇ ਵਿਰੋਧ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ‘ਚ ਰੋਸ ਮਾਰਚ
ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕਰਨ ਜਾ ਰਹੀਆਂ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਹੁੰਦਲ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਇਸ ਮਾਰਚ ਵਿੱਚ ਸ਼ਾਮਲ ਹੋਣਗੇ।
“ਅਧਿਆਪਕ ਵਰਗ ਇਕਜੁੱਟ, ਘਬਰਾਉਣ ਦੀ ਲੋੜ ਨਹੀਂ” – ਸੂਬਾ ਪ੍ਰਧਾਨ
ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਅਧਿਆਪਕ ਨੂੰ ਘਬਰਾਉਣ ਦੀ ਲੋੜ ਨਹੀਂ। ਟੈੱਟ ਦੀ ਇਸ ਨੀਤੀ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਇਕਜੁੱਟ ਹਨ ਅਤੇ ਅਧਿਆਪਕ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਲੜਾਈ ਲੜੀ ਜਾਵੇਗੀ।
ਇਸ ਮੌਕੇ ਹਾਜ਼ਰ ਆਗੂ
ਇਸ ਮੌਕੇ ਸਟੇਟ ਕਮੇਟੀ ਮੈਂਬਰ ਸ਼ਿਵਰਾਜ ਸਿੰਘ, ਸੀਨੀਅਰ ਮੀਤ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਜਗਜੀਤ ਸਿੰਘ, ਬਲਵੀਰ ਸਿੰਘ, ਮੀਤ ਪ੍ਰਧਾਨ ਪਲਵਿੰਦਰ ਸਿੰਘ ਭੰਗੂ, ਸਕੱਤਰ ਜਨਰਲ ਰਾਮ ਲੁਭਾਇਆ, ਗੁਰਿੰਦਰ ਸਿੰਘ ਲਾਂਬਾ, ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਸੰਜੀਵ ਕੁਮਾਰ ਜੋਸ਼ੀ, ਰਮਨਦੀਪ ਸਿੰਘ, ਜਗਦੀਪ ਸਿੰਘ, ਵਿਸ਼ਾਲ ਸੈਣੀ, ਮਹਿੰਦਰ ਪਾਲ, ਅਮਰਜੀਤ ਸਿੰਘ ਅਤੇ ਦਿਲਬਾਗ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।

























