ਸਰਕਾਰੀ ਪ੍ਰਾਇਮਰੀ ਸਕੂਲ ਈਦਾ ਵਿੱਚ ਧੂਮਧਾਮ ਨਾਲ ਸਲਾਨਾ ਸਮਾਰੋਹ ਆਯੋਜਿਤ

0
7

ਸਰਕਾਰੀ ਪ੍ਰਾਇਮਰੀ ਸਕੂਲ ਈਦਾ ਵਿੱਚ ਧੂਮਧਾਮ ਨਾਲ ਸਲਾਨਾ ਸਮਾਰੋਹ ਆਯੋਜਿਤ

  • Google+

ਬੱਚਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਨਮਾਨ, ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮਾਂ ਨੇ ਮੋਹ ਲਿਆ ਸਭ ਦਾ ਮਨ

ਜਲੰਧਰ (ਈਦਾ); 24 ਮਾਰਚ (ਐਸ ਕੇ ਕਪੂਰ): ਸਰਕਾਰੀ ਪ੍ਰਾਇਮਰੀ ਸਕੂਲ ਈਦਾ ਵਿੱਚ ਸਕੂਲ ਮੁਖੀ ਸਟੇਟ ਐਵਾਰਡੀ ਸਰਦਾਰ ਕੇਵਲ ਸਿੰਘ ਹੁੰਦਲ ਦੀ ਅਗਵਾਈ ਹੇਠ ਸਲਾਨਾ ਸਮਾਰੋਹ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਸਨਮਾਨ ਕਰਨਾ ਸੀ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਸਮਾਜ ਵਿੱਚ ਮੌਜੂਦ ਵੱਖ-ਵੱਖ ਕੁਰੀਤੀਆਂ ਸਬੰਧੀ ਪ੍ਰਭਾਵਸ਼ਾਲੀ ਨਾਟਕਾਂ ਰਾਹੀਂ ਜਾਗਰੂਕਤਾ ਫੈਲਾਈ ਗਈ, ਜਿਸ ਨੂੰ ਹਾਜ਼ਰੀਨ ਵੱਲੋਂ ਖੂਬ ਸਰਾਹਿਆ ਗਿਆ।ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਜਿੰਦਰ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮਨੀਸ਼ ਕੁਮਾਰ ਸ਼ਰਮਾ ਅਤੇ ਬਲਾਕ ਸਿੱਖਿਆ ਅਫਸਰ ਸ੍ਰੀ ਬੀ.ਕੇ. ਮਹਿਮੀ ਵੀ ਮੌਜੂਦ ਰਹੇ। ਮਹਿਮਾਨਾਂ ਨੇ ਬੱਚਿਆਂ ਦੀ ਪ੍ਰਦਰਸ਼ਨੀ ਅਤੇ ਪ੍ਰੋਗਰਾਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸ੍ਰੀਮਤੀ ਪਰਮਿੰਦਰ ਕੌਰ (ਮੈਥ ਮਿਸਟ੍ਰੈਸ, ਸਹਸ ਖੀਵਾ) ਅਤੇ ਸ੍ਰੀ ਗਿਰੀਸ਼ ਅਨੇਜਾ ਨੇ ਸਾਂਝੇ ਤੌਰ ‘ਤੇ ਨਿਭਾਈ। ਸਮਾਗਮ ਦੀਆਂ ਤਿਆਰੀਆਂ ਵਿੱਚ ਸ੍ਰੀ ਗੁਲਸ਼ਨ ਕੁਮਾਰ, ਸ੍ਰੀਮਤੀ ਸ਼ਵੇਤਾ ਰਾਣੀ, ਸ੍ਰੀਮਤੀ ਰਜਨੀ ਬਾਲਾ, ਸ੍ਰੀਮਤੀ ਮਨਦੀਪ ਕੌਰ ਅਤੇ ਮੈਡਮ ਮਨਪ੍ਰੀਤ ਕੌਰ ਦਾ ਮਹੱਤਵਪੂਰਨ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਵਿੱਚ ਸ੍ਰੀ ਕਮਲਜੀਤ, ਸ੍ਰੀ ਸ਼ਿਵ ਕੁਮਾਰ, ਸ੍ਰੀ ਅਜਮੇਰ ਸਿੰਘ, ਸ੍ਰੀ ਬਾਵਾ ਸਿੰਘ, ਸ੍ਰੀ ਸ਼ੋਭਿਤ ਭਗਤ ਸਮੇਤ ਹੋਰ ਸਟਾਫ ਮੈਂਬਰ ਅਤੇ ਸਕੂਲ ਕਰਮਚਾਰੀ ਵੀ ਹਾਜ਼ਰ ਸਨ। ਪਿੰਡ ਦੇ ਪਤਵੰਤੇ ਸੱਜਣਾਂ ਦਾ ਵੀ ਇਸ ਪ੍ਰੋਗਰਾਮ ਵਿੱਚ ਵੱਡਾ ਯੋਗਦਾਨ ਰਿਹਾ। ਵਿਸ਼ੇਸ਼ ਤੌਰ ‘ਤੇ ਮਨਜੀਤ ਸਿੰਘ ਕਲੇਰ (ਯੂਕੇ), ਨਿਰਮਲ ਸਿੰਘ ਢਿੱਲੋਂ (ਯੂਕੇ), ਅਮਰਜੀਤ ਸਿੰਘ (ਸੂਬਾ ਪ੍ਰਧਾਨ, ਸ਼ਰੋਮਣੀ ਰੰਗਰੇਟਾ ਦਲ), ਹਰਨੇਕ ਸਿੰਘ, ਮੋਹਣ ਸਿੰਘ, ਗੁਰਦੀਪ ਸਿੰਘ ਬੱਲ (ਬਲਾਕ ਪ੍ਰਧਾਨ, ਆਮ ਆਦਮੀ ਪਾਰਟੀ), ਸਰਪੰਚ ਸਰਦਾਰ ਗੁਰਮੇਲ ਸਿੰਘ, ਅੰਮ੍ਰਿਤਪਾਲ ਵੜੈਚ, ਤਜਿੰਦਰ ਸਿੰਘ ਬਖ਼ਸ਼ੀ ਅਤੇ ਹੋਰ ਕਈ ਪਿੰਡ ਵਾਸੀਆਂ ਨੇ ਹਾਜ਼ਰੀ ਲਗਵਾ ਕੇ ਸਮਾਰੋਹ ਦੀ ਰੌਣਕ ਵਧਾਈ। ਅੰਤ ਵਿੱਚ ਸਕੂਲ ਮੁਖੀ ਵੱਲੋਂ ਸਭ ਮਹਿਮਾਨਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਨੂੰ ਹੋਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।

  • Google+

LEAVE A REPLY