Breaking Newsਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਮਾਪੇ-ਅਧਿਆਪਕ ਰਾਬਤਾ ਮੁਹਿੰਮ ਭਲਕੇ 24 ਮਈ ਤੋਂBy Admin - May 23, 20210387 Share on Facebook Tweet on Twitter tweet Google+ ਚੰਡੀਗੜ੍ਹ।ਗਰਮੀਆਂ ਦੀ ਛੁੱਟੀਆਂ ਹੋਣ ਦੇ ਬਾਵਜੂਦ ਮਾਪੇ-ਅਧਿਆਪਕ ਰਾਬਤਾ ਮੁਹਿੰਮ ਭਲਕੇ 24 ਮਈ ਤੋਂ 31 ਮਈ ਤੱਕ ਜਾਰੀ ਰਹੇਗੀ। Google+ ਮਾਪਿਆਂ ਨਾਲ ਫੋਨ ਕਾਲ ਰਾਹੀਂ ਰਾਬਤਾ ਵਧਾਉਣ ਲਈ ਸਿੱਖਿਆ ਅਧਿਕਾਰੀ ਅਤੇ ਅਧਿਆਆਪਕ ਪੱਬਾਂ ਭਾਰ ਨੇ।ਵੱਖ ਵੱਖ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਘਰ ਬੈਠੇ ਵਿਦਿਆਰਥੀਆਂ ਲਈ ਇਹ ਮੁਹਿੰਮ ਹੋਰ ਸਾਰਥਿਕ ਹੋਵੇਗੀ। ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ (ਐੱਲ.ਕੇ.ਜੀ. ਤੇ ਯੂ.ਕੇ.ਜੀ.) ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਸਿਹਤ ਸੰਭਾਲ, ਘਰ ਦੇ ਕੰਮ, ਭੇਜੀਆਂ ਜਾ ਰਹੀਆਂ ਵੱਖ-ਵੱਖ ਸਲਾਈਡਾਂ, ਦਾਖਲਾ ਮੁਹਿੰਮ ਆਦਿ ਜਾਣਕਾਰੀ ਦੇਣ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਪੇ-ਅਧਿਆਪਕ ਰਾਬਤਾ ਮੁਹਿੰਮ 24 ਤੋਂ 31 ਮਈ ਤੱਕ ਚਲਾਈ ਜਾਵੇਗੀ। ਇਸ ਵਿਸ਼ੇਸ਼ ਮੈਗਾ ਮੁਹਿੰਮ ਨੂੰ ਅੰਜ਼ਾਮ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ ਨੂੰ ਕਿਹਾ ਕਿ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਹੋਰ ਕਰਮਚਾਰੀ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨਾਲ ‘ਘਰ ਬੈਠੇ ਸਿੱਖਿਆ’ ਪ੍ਰੋਗਰਾਮ ਤਹਿਤ ਆਨਲਾਈਨ ਜੁੜ ਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਾਰਜਸ਼ੀਲ ਹਨ। ਉਹਨਾਂ ਕਿਹਾ ਕਿ ਮਾਪੇ-ਅਧਿਆਪਕ ਰਾਬਤਾ ਮੁਹਿੰਮ ਤਹਿਤ ਕੀਤੀ ਗਈ ਪਹਿਲਕਦਮੀ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਫੋਨ ਕਾਲ ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਸ਼ੇਸ਼ ਸਮਾਂ ਸਾਰਣੀ ਬਣਾ ਕੇ 24 ਤੋਂ 31 ਮਈ ਤੱਕ ਹਰੇਕ ਵਿਦਿਆਰਥੀ ਦੇ ਮਾਤਾ/ਪਿਤਾ/ਸਰਪ੍ਰਸਤ ਨਾਲ ਗੱਲਬਾਤ ਕਰਨਗੇ। ਇਸ ਗੱਲਬਾਤ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਜਿਵੇਂ ਦੂਰਦਰਸ਼ਨ ਪੰਜਾਬੀ ਤੇ ਆਨਲਾਈਨ ਟੀਵੀ ਕਲਾਸਾਂ, ਪੰਜਾਬ ਐਜੂਕੇਅਰ ਐਪ ਰਾਹੀਂ ਬੱਚਿਆਂ ਦੇ ਬੌਧਿਕ ਵਿਕਾਸ ਲਈ ਭੇਜੀਆਂ ਜਾ ਰਹੀਆਂ ਗਿਆਨ ਵਧਾਊ ਸਲਾਈਡਾਂ, ਵੀਡੀਓ ਐਪ ਰਾਹੀਂ ਕਰਵਾਈ ਜਾ ਰਹੀ ਪੜ੍ਹਾਈ, ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਸਬੰਧੀ ਜਾਗਰੂਕ ਕਰਨ ਬਾਰੇ ਗੱਲਬਾਤ ਕੀਤੀ ਜਾਵੇਗੀ। ਲਲਿਤ ਕਿਸ਼ੋਰ ਘਈ ਡੀਪੀਆਈ ਐਲੀਮੈਂਟਰੀ ਸਿੱਖਿਆ ਪੰਜਾਬ ਅਤੇ ਜਗਤਾਰ ਸਿੰਘ ਕੂਲੜੀਆਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ, ਪ੍ਰਿੰਸੀਪਲ ਡਾਇਟ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਪੇ-ਅਧਿਆਪਕ ਰਾਬਤਾ ਮੁਹਿੰਮ ਦੀ ਫੀਡਬੈਕ ਲੈਣ ਲਈ ਖੁਦ ਵੀ ਰੈਂਡਮ ਤੌਰ ‘ਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕਰਨਗੇ। ਵੱਧ ਬੱਚਿਆਂ ਦੀ ਗਿਣਤੀ ਵਾਲੇ ਸਕੂਲਾਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਮਾਪਿਆਂ ਨਾਲ ਰਾਬਤਾ ਕਰਨ ਲਈ ਸਹਿਯੋਗ ਦੇਣਗੇ ਅਤੇ ਨਿਰਧਾਰਿਤ ਗੂਗਲ ਪ੍ਰੋਫਾਰਮਾ ਵੀ ਭਰਨਗੇ। ਇਸ ਸਬੰਧੀ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ ਨੇ ਕਿਹਾ ਕਿ ਵੱਖ-ਵੱਖ ਸੋਸ਼ਲ ਮੀਡੀਆ ਸਾਧਨਾਂ ਦਾ ਪ੍ਰਯੋਗ ਕਰਦਿਆਂ ਅਧਿਆਪਕ, ਸਕੂਲ ਮੁਖੀ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮਾਂ ਦੇ ਮੈਂਬਰਾਂ ਵੱਲੋਂ ਪੋਸਟਰ, ਆਡੀਓ, ਲਿਖਤੀ ਸੁਨੇਹੇ ਭੇਜ ਕੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਅਗਾਊਂ ਜਾਣੂੰ ਕਰਵਾਇਆ ਗਿਆ Post Views: 69