ਐਮ.ਪੀ ਤਿਵਾੜੀ ਵੱਲੋਂ ਗੜ੍ਹਸ਼ੰਕਰ ਮਿਉਂਸਪਲ ਕੌਂਸਲ ਦੇ ਅਹੁਦੇਦਾਰਾਂ ਨਾਲ ਮੀਟਿੰਗ

0
232

ਐਮ.ਪੀ ਤਿਵਾੜੀ ਵੱਲੋਂ ਗੜ੍ਹਸ਼ੰਕਰ ਮਿਉਂਸਪਲ ਕੌਂਸਲ ਦੇ ਅਹੁਦੇਦਾਰਾਂ ਨਾਲ ਮੀਟਿੰਗ
ਵਿਕਾਸ ਕਾਰਜਾਂ ਚ ਫੰਡਾਂ ਦੀ ਕੋਈ ਘਾਟ ਨਾ ਆਉਣ ਦੇਣ ਦਾ ਦਿੱਤਾ ਭਰੋਸਾ
ਗੜ੍ਹਸ਼ੰਕਰ, 13 ਜੁਲਾਈ: ( ਪੰਜਾਬ ਰਿਫਲੈਕਸ਼ਨ)ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਗੜ੍ਹਸ਼ੰਕਰ ਮਿਉਂਸਪਲ ਕੌਂਸਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਕੌਂਸਲ ਵੱਲੋਂ ਸ਼ਹਿਰ ਦੀ ਤਰੱਕੀ ਲਈ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐਮ.ਪੀ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਮਿਊਂਸਪਲ ਕੌਂਸਲ ਵੱਲੋਂ ਸ਼ਹਿਰ ਦੀ ਤਰੱਕੀ ਲਈ ਚਲਾਏ ਜਾ ਰਹੇ ਵਿਕਾਸ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੀ ਅਤੇ ਸੂਬਾ ਸਰਕਾਰ ਤੋਂ ਹੋਰ ਵੀ ਫੰਡ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ। ਤਿਵਾੜੀ ਨੇ ਕਿਹਾ ਕਿ ਸਥਾਨਕ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਹਿੱਤ ਲਗਾਤਾਰ ਫੰਡ ਮੁਹੱਈਆ ਕਰਾਏ ਜਾ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਤ੍ਰਿਯੰਬਕ ਦੱਤ ਐਰੀ ਪ੍ਰਧਾਨ, ਸੋਮ ਨਾਥ ਬਾਂਗੜ ਸੀਨੀਅਰ ਵਾਈਸ ਪ੍ਰਧਾਨ, ਅਰਵਿੰਦ ਕੁਮਾਰ ਐਸਡੀਐਮ, ਦੀਪਕ ਕੁਮਾਰ ਕੌਂਸਲਰ, ਸੁਮਿਤ ਸੋਨੀ, ਕਿਰਪਾਲ ਸਿੰਘ, ਕਰਨੈਲ ਸਿੰਘ, ਆਰਐੱਸ ਪਠਾਨੀਆ ਵੀ ਸ਼ਾਮਲ ਰਹੇ।

LEAVE A REPLY