ਮੋਹਾਲੀ ’ਚ ਆਮ ਆਦਮੀ ਪਾਰਟੀ ਦੇ ਆਗੂ ਖਿਲਾਫ ਬਲਾਤਕਾਰ ਦਾ ਕੇਸ ਦਰਜ

    0
    120

    • Google+

    ਚੰਡੀਗੜ੍ਹ, 1 ਮਈ,  ਵਿਸ਼ੇਸ਼ 

    ਮੋਹਾਲੀ ਜ਼ਿਲ੍ਹੇ ਦੇ ਨਵਾਂ ਗਾਓ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਖਿਲਾਫ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਆਗੂ ਅਤੇ ਨਗਰ ਕੌਂਸਲ ਨਵਾਂ ਗਾਓ ਦੇ ਸਾਬਕਾ ਮੀਤ ਪ੍ਰਧਾਨ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਦੀ ਪਹਿਚਾਣ ਕ੍ਰਿਸ਼ਨ ਯਾਦਵ ਵਾਸੀ ਨਵਾਂ ਗਾਓ ਵਜੋਂ ਹੋਈ ਹੈ। ਦੋਸ਼ੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਜਾਣਕਾਰੀ ਅਨੁਸਾਰ 25 ਸਾਲਾ ਇਕ ਮਹਿਲਾ ਨੇ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਹੈਲਪ ਲਾਈਨ ਉਤੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੀੜਤ ਦੇ ਬਿਆਨ ਦਰਜ ਕੀਤੇ ਗਏ। ਪੁਲਿਸ ਨੇ ਪੀੜਤ ਦੇ ਬਿਆਨਾਂ ਉਤੇ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

    LEAVE A REPLY