
ਚੰਡੀਗੜ੍ਹ: 2 ਮਈ, ਵਿਸ਼ੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਨੇ ਆਪਣੀਆਂ ਗਰੰਟੀਆਂ ਨੂੰ ਪੂਰਨ ਦੀ ਲੜੀ ਵਿੱਚ ਅੱਜ ਅਹਿਮ ਫੈਸਲੇ ਲਏ ਹਨ। ਮੁੱਖ ਫੈਸਲਿਆਂ ਵਿੱਚ:
- ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ 26454 ਆਸਾਮੀਆਂ ਨੂੰ ਹਰੀ ਝੰਡੀ ਦਿੱਤੀ ਹੈ।
- ਇੱਕ ਵਿਧਾਇਕ ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ।
- ਮੁਕਤਸਰ ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਦੇ ਨੁਕਸਾਨ ਲਈ 89 ਕਰੋੜ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ।
- ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ
- ਛੋਟੇ ਟਰਾਂਸਪੋਰਟਰਾਂ ਨੂੰ ਫੀਸ ਜਮ੍ਹਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਟਰਾਂਸਪੋਰਟਰ ਆਪਣੀ ਬਕਾਇਆ ਫੀਸ ਕਿਸ਼ਤਾਂ ਵਿਚ ਵੀ ਜਮ੍ਹਾ ਕਰਵਾ ਸਕਣ ਦਾ ਫੈਸਲਾ ਕੀਤਾ ਗਿਆ ਹੈ।