ਪੰਜਾਬ ਸਰਕਾਰ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਤੇ ਨੌਕਰੀ ਦੇਵੇਗੀ

    0
    79

    • Google+

    ਚੰਡੀਗੜ੍ਹ/8 ਮਈ/ ਵਿਸ਼ੇਸ਼
    ਪੰਜਾਬ ਸਰਕਾਰ ਅਰੁਣਾਚਲ ਪ੍ਰਦੇਸ਼ ਵਿੱਚ ਅਸਲ ਕੰਟਰੋਲ ਰੇਖਾ (LAC) ‘ਤੇ ਸ਼ਹੀਦ ਹੋਏ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੇਵੇਗੀ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦੇਵੇਗੀ। ਸ਼ਹੀਦ ਸੂਬੇਦਾਰ ਹਰਦੀਪ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦਾ ਵਸਨੀਕ ਹੈ। ਉਹ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਧੀ ਅਤੇ ਇੱਕ ਪੁੱਤਰ ਛੱਡ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਹੋਰ ਵੀ ਲਗਨ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ।

    LEAVE A REPLY