ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਵੱਡਾ ਕੰਮ, ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ,ਹੁਣ ਕੰਮ ਹੋਵੇਗਾ ਇਸ ਤਰੀਕੇ ਨਾਲ👇

    0
    158

    ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਵੱਡਾ ਕੰਮ, ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ,ਹੁਣ ਕੰਮ ਹੋਵੇਗਾ ਇਸ ਤਰੀਕੇ ਨਾਲ👇

    ਚੰਡੀਗੜ੍ਹ :(ਰਿਫਲੈਕਸ਼ਨ ਬਿਊਰੋ)-ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲੱਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲੈਂਦਿਆਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਮਤਲਬ ਕਿ ਕੰਪਿਊਟਰ ਤੋਂ ਪ੍ਰਿੰਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ। ਇਸ ਸਹੂਲਤ ਦੀ ਸ਼ੁਰੂਆਤ ਕਰਨ ਉਪਰੰਤ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਸਿਰਫ 20,000 ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ‘ਤੇ ਉਪਲੱਬਧ ਸੀ। ਉਨ੍ਹਾਂ ਕਿਹਾ, “ਅਸੀਂ ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ ‘ਤੇ ਖ਼ਰਚ ਹੁੰਦੇ ਸਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਗ਼ੈਰ ਕਿਸੇ ਮੁਸ਼ਕਲ ਦੇ ਸਟੈਂਪ ਪੇਪਰ ਉਪਲੱਬਧ ਹੋਣਗੇ ਕਿਉਂਕਿ ਪਹਿਲਾਂ ਕਈ ਵਾਰ ਸਟੈਂਪ ਪੇਪਰ ਲੈਣ ਸਮੇਂ ਆਮ ਲੋਕਾਂ ਨੂੰ ਦਿੱਕਤ ਆਉਂਦੀ ਸੀ ਜਾਂ ਅਸ਼ਟਾਮ ਫ਼ਰੋਸ਼ਾਂ ਕੋਲ ਸਟੈਂਪ ਪੇਪਰ ਉਪਲੱਬਧ ਨਹੀਂ ਹੁੰਦੇ ਸਨ ਜਾਂ ਲੋਕਾਂ ਨੂੰ ਵੱਧ ਰੇਟਾਂ ਉਤੇ ਮੁਹੱਈਆ ਕਰਵਾਏ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਈ-ਸਟੈਂਪ ਪ੍ਰਣਾਲੀ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੰ: ਈ-ਆਫਿਸ/188125-ST-2/7616, ਮਿਤੀ 27.05.2022 ਜਾਰੀ ਕੀਤਾ ਜਾ ਚੁੱਕਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ਟਾਮ ਫ਼ਰੋਸ਼ਾਂ ਨੂੰ ਇੱਕ ਰੁਪਏ ਤੋਂ ਲੈ ਕੇ 19,999 ਰੁਪਏ ਤੱਕ ਦੇ ਈ-ਸਟੈਂਪ ‘ਤੇ 2 ਫ਼ੀਸਦੀ ਦੀ ਦਰ ਨਾਲ ਕਮਿਸ਼ਨ ਦਿੱਤਾ ਜਾਵੇਗਾ, ਜਦੋਂਕਿ ਆਮ ਲੋਕਾਂ ਨੂੰ ਸਟੈਂਪ ਪੇਪਰ ਪੂਰੇ ਰੇਟ ‘ਤੇ ਹੀ ਮਿਲਣਗੇ। ਉਦਾਹਰਣ ਵਜੋਂ ਉਨ੍ਹਾਂ ਨੂੰ 100 ਰੁਪਏ ਵਾਲਾ ਸਟੈਂਪ ਪੇਪਰ 100 ਰੁਪਏ ਵਿੱਚ ਹੀ ਮਿਲੇਗਾ ਅਤੇ ਉਨ੍ਹਾਂ ਨੂੰ ਇਸ ‘ਤੇ ਕੋਈ ਵਾਧੂ ਕਮਿਸ਼ਨ ਨਹੀਂ ਦੇਣਾ ਪਵੇਗਾ।

    LEAVE A REPLY