ਵਿਧਾਨ ਸਭਾ ਵਿੱਚ ਵਿਰੋਧੀ ਧਿਰ ਵੱਲੋਂ ਹੰਗਾਮਾ, ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ, 24 ਜੂਨ, ਵਿਸ਼ੇਸ਼
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਵੱਲੋਂ ਕਾਨੂੰਨ ਵਿਵਸਥਾ ਹੰਗਾਮਾ ਕੀਤਾ ਗਿਆ। ਵਿਧਾਨ ਸਭਾ ਵਿੱਚ ਕਾਨੂੰਨ ਵਿਵਸਥਾ ਅਤੇ ਜੀਰੋ ਕਾਲ ਨੂੰ ਲੈ ਕੇ ਵਿਰੋਧੀ ਧਿਰ ਇਕਜੁੱਟ ਹੋਈ। ਵਿਧਾਨ ਸਭਾ ਸੈਸ਼ਨ ਦੇ ਚਲਦਿਆਂ ਕਾਂਗਰਸ, ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਧਾਇਕਾਂ ਵੱਲੋਂ ਬੈਲ ਵਿੱਚ ਆ ਕੇ ਨਾਅਰੇਬਾਜ਼ੀ ਕੀਤੀ ਗਈ। ਸਪੀਕਰ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਬੈਠਣ ਦੀ ਅਪੀਲ ਕਰਦੇ ਰਹੇ, ਪ੍ਰੰਤੂ ਵਿਰੋਧੀ ਧਿਰ ਕਾਨੂੰਨ ਵਿਵਸਥਾ ਉਤੇ ਬਹਿਸ ਕਰਾਉਣ ਦੀ ਮੰਗ ਕਰਦੇ ਰਹੇ।