ਅੰਮ੍ਰਿਤਸਰ ‘ਚ ਭਾਜਪਾ ਆਗੂ ਨੂੰ ਮਾਰੀਆਂ ਗੋਲੀਆਂ, ਹਸਪਤਾਲ ਦਾਖਲ

0
73

  • Google+

(ਪੰਜਾਬ ਰੀਫਲੈਕਸ਼ਨ) ਅੰਮ੍ਰਿਤਸਰ,17 ਅਪ੍ਰੈਲ,

ਅੰਮ੍ਰਿਤਸਰ ‘ਚ ਭਾਜਪਾ ਆਗੂ ਨੂੰ ਗੋਲੀਆਂ ਮਾਰੀਆਂ ਗਈਆਂ। ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਆਪਣੇ ਘਰ ਵਿਖੇ ਮੌਜੂਦ ਸਨ। ਇਸ ਦੌਰਾਨ ਦੋ ਬਾਈਕ ਸਵਾਰਾਂ ਨੇ ਆ ਕੇ ਉਨ੍ਹਾਂ ਨੂੰ ਬਾਹਰ ਬੁਲਾ ਕੇ ਗੋਲੀਆਂ ਮਾਰ ਦਿੱਤੀਆਂ। ਫਿਲਹਾਲ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਕੇਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਮੌਕੇ ’ਤੇ ਪਹੁੰਚੇ।ਇਹ ਘਟਨਾ ਰਾਤ ਕਰੀਬ 9 ਵਜੇ ਵਾਪਰੀ। ਬਲਵਿੰਦਰ ਸਿੰਘ ਜੋਤੀਸਰ ਇਲਾਕੇ ਵਿੱਚ ਸਥਿਤ ਆਪਣੇ ਘਰ ਵਿੱਚ ਮੌਜੂਦ ਸੀ। ਉਦੋਂ ਬਾਈਕ ‘ਤੇ ਦੋ ਨੌਜਵਾਨ ਆਏ। ਦੋਵਾਂ ਦੇ ਮੂੰਹ ਢਕੇ ਹੋਏ ਸਨ।ਉਨ੍ਹਾਂ ਨੇ ਬਲਵਿੰਦਰ ਦੀ ਬੇਟੀ ਨੂੰ ਆਵਾਜ਼ ਦਿੱਤੀ ਅਤੇ ਪਿਤਾ ਨੂੰ ਬੁਲਾਉਣ ਲਈ ਕਿਹਾ। ਬੇਟੀ ਨੇ ਬਲਵਿੰਦਰ ਸਿੰਘ ਨੂੰ ਆਵਾਜ਼ ਦਿੱਤੀ ਤਾਂ ਉਹ ਬਾਹਰ ਆ ਗਏ। ਜਿਵੇਂ ਹੀ ਉਹ ਬਾਹਰ ਆਏ ਤਾਂ ਬਾਈਕ ਸਵਾਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

LEAVE A REPLY