ਅੰਮ੍ਰਿਤਸਰ 7 ਜੁਲਾਈ(ਪੰਜਾਬ ਰੀਫਲੈਕਸ਼ਨ ਨਯੂਜ਼)
ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚੋਂ ਸਮਾਰਟ ਰਾਸ਼ਨ ਵਾਲੀ ਅਤੇ ਦੋ ਰੁਪਏ ਕਿਲੋ ਵਾਲ਼ੀ ਕਣਕ ਤੋਂ ਵਾਂਝੇ ਹੋ ਕਾਰਡ ਦੇ ਬਿਨਾਂ ਪੜਤਾਲ ਕੀਤਿਆਂ ਕਾਰਡ ਕੱਟ ਦਿੱਤੇ ਗਏ ਹਨ। ਗਰੀਬਾਂ ਨੂੰ ਰਾਸ਼ਨ ਤੋਂ ਵਾਂਝਾ ਰੱਖਿਆ ਹੈ ਜਿਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਸਰਕਾਰ ਨੂੰ ਆ ਰਹੀਆਂ ਤਕਰੀਬਨ ਸਾਰੀਆਂ ਹੀ ਚੋਣਾਂ ਵਿੱਚ ਭੁਗਤਣਾ ਪਵੇਗਾ। ਇਹ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਬਲਬੀਰ ਸਿੰਘ ਬਿੱਲਾ ਆਰੇ ਵਾਲੇ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਉਹਨਾ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਗਰੀਬਾਂ ਨਾਲ ਧੱਕਾ ਹੋ ਰਿਹਾ ਹੈ ਅਤੇ ਹੁਣ ਫਿਰ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਪੜਤਾਲ ਦੇ ਗੁਪਤ ਤਰੀਕੇ ਨਾਲ ਗਲਤ ਢੰਗ ਨਾਲ ਗਰੀਬ ਲੋਕਾਂ ਨੂੰ ਮਿਲ ਰਹੀ ਕਣਕ ਬੰਦ ਕਰ ਦਿੱਤੀ ਹੈ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦੇਸ਼ਾਂ ਤੇ ਗਰੀਬ ਲੋਕਾਂ ਨੂੰ ਮੁਫ਼ਤ ਅਨਾਜ਼ ਵੰਡ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਬੰਦ ਕਰ ਦਿੱਤਾ ਹੈ ਜੋ ਗਰੀਬ ਲੋਕਾਂ ਨਾਲ ਸਰਾਸਰ ਧੱਕਾ ਹੈ ਇਸ ਧੱਕੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਪੜਤਾਲ ਕੀਤੀ ਜਾਵੇ ‘ ਤੇ ਗਰੀਬ ਲੋਕਾਂ ਦੇ ਕੱਟੇ ਹੋਏ ਕਾਰਡ ਦੁਬਾਰਾ ਚਾਲੂ ਕੀਤੇ ਜਾਣ ਤਾਂ ਜੋਂ ਕੋਈ ਵੀ ਗਰੀਬ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ।